ਅਰੁਣ ਚੌਧਰੀ ਦੀ ਕੋਠੀ ਵੱਲ ਵੱਧ ਰਹੇ ਅਧਿਆਪਕਾਂ ‘ਤੇ ਕੀਤਾ ਲਾਠੀਚਾਰਜ !

Uncategorized

ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਦਾ ਘਿਰਾਓ ਕਰਨ ਆਏ ਅਧਿਆਪਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਅਧਿਆਪਕਾਂ ਦੀਆਂ ਤਨਖਾਹਾਂ ‘ਚ ਕਟੌਤੀ ਕੀਤੇ ਜਾਣ ਦੇ ਵਿਰੋਧ ‘ਚ ਸਾਂਝਾ ਅਧਿਆਪਕ ਮੋਰਚਾ ਨੇ ਦੀਨਾਨਗਰ ‘ਚ ਵਿਸ਼ਾਲ ਮਸ਼ਾਲ ਮਾਰਚ ਕੱਢਿਆ। ਇਸ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਦੇ ਸਾਹਮਣੇ ਧਰਨਾ ਦਿੰਦੇ ਹੋਏ ਨਾਅਰੇਬਾਜ਼ੀ ਕੀਤੀ। ਧਰਨਾ ਦੇ ਰਹੇ ਅਧਿਆਪਕ ਜਦੋਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਵੱਲ ਵਧੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣਾ ਚਾਹਿਆ ਅਤੇ ਜਦ ਅਧਿਆਪਕ ਘੇਰਾ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ‘ਤੇ ਲਾਠੀਚਾਰਜ ਕਰ ਦਿੱਤਾ।

ਇਸ ਦੌਰਾਨ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਅਸੀਂ ਬਹੁਤ ਹੀ ਅਮਨ ਚੈਨ ਨਾਲ ਦੀਨਾਨਗਰ ‘ਚ ਅਰੁਣਾ ਚੌਧਰੀ ਦੇ ਸ਼ਹਿਰ ‘ਚ ਮਿਸ਼ਾਲ ਮਾਰਚ ਕੱਢ ਰਹੇ ਸਨ ਅਤੇ ਅਸੀਂ ਉਨ੍ਹਾਂ ਦੀ ਕੋਠੀ ਸਾਹਮਣੇ ਵੀ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਾ ਸੀ ਪਰ ਪੁਲਿਸ ਨੇ ਸਾਡੇ ‘ਤੇ ਲਾਠੀਚਾਰਜ ਕਰਕੇ ਸਾਡੇ ਨਾਲ ਬਦਸਲੂਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਡੀਆਂ ਤਨਖਾਹਾਂ ‘ਚ ਕਟੌਤੀ ਕਰਕੇ ਸਾਡੇ ਨਾਲ ਧੱਕਾ ਕੀਤਾ ਹੈ, ਜਿਸ ਨੂੰ ਅਧਿਆਪਕ ਵਰਗ ਕਦੇ ਵੀ ਮੁਆਫ ਨਹੀਂ ਕਰੇਗਾ।

3 thoughts on “ਅਰੁਣ ਚੌਧਰੀ ਦੀ ਕੋਠੀ ਵੱਲ ਵੱਧ ਰਹੇ ਅਧਿਆਪਕਾਂ ‘ਤੇ ਕੀਤਾ ਲਾਠੀਚਾਰਜ !

Leave a Reply

Your email address will not be published. Required fields are marked *