ਆਗਾਮੀ ਲੋਕ ਸਭਾ ਚੋਣਾਂ ਲੜਨ ਦਾ ਇੱਛੁਕ ਨਹੀਂ ਢੀਂਡਸਾ ਪਰਿਵਾਰ !

Uncategorized

ਢੀਂਡਸਾ ਪਰਿਵਾਰ ਆਗਾਮੀ ਲੋਕ ਸਭਾ ਚੋਣਾਂ ਲੜਨ ਦਾ ਇੱਛੁਕ ਨਹੀਂ, ਪਾਰਟੀ ਸੰਗਰੂਰ ਹਲਕੇ ਤੋਂ ਜਿਸ ਵੀ ਨੇਤਾ ਨੂੰ ਟਿਕਟ ਦੇਵੇਗੀ ਉਸਦੀ ਪੂਰੀ ਮਦਦ ਕਰਾਂਗੇ। ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਹਲਕੇ ਦੇ ਵੱਖ-ਵੱਖ ਪਰਿਵਾਰਾਂ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਅਧਿਆਪਕਾਂ ਦੀਆਂ ਤਨਖਾਹਾਂ ਘਟਾ ਕੇ ਰੈਗੂਲਰ ਕਰ ਰਹੀ ਹੈ ਜੋ ਕਿ ਤਾਨਾਸ਼ਾਹੀ ਰਵੱਈਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਬਿਨਾਂ ਕਿਸੇ ਸ਼ਰਤ ‘ਤੇ ਪੂਰੀ ਤਨਖਾਹ ‘ਤੇ ਰੈਗੂਲਰ ਕੀਤਾ ਜਾਵੇ।

ਢੀਂਡਸਾ ਨੇ ਬਰਗਾੜੀ ਕਾਂਡ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਸਿਆਸੀ ਮੁੱਦਾ ਨਹੀਂ ਹੈ, ਇਸ ਨਾਜ਼ੁਕ ਮੁੱਦੇ ‘ਤੇ ਕਾਂਗਰਸ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ। ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਹੀ ਹੈ। ਉਨ੍ਹਾਂ ਅਕਾਲੀ ਦਲ ਦੀ ਪਟਿਆਲਾ ਰੈਲੀ ਨੂੰ ਕਾਮਯਾਬ ਦੱਸਦਿਆਂ ਕਈ ਦਿੱਗਜ ਨੇਤਾਵਾਂ ਦੇ ਨਾ ਪਹੁੰਚਣ ‘ਤੇ ਕਿਹਾ ਕਿ ਉਕਤ ਨੇਤਾਵਾਂ ਦਾ ਆਪਣਾ ਨਿੱਜੀ ਫੈਸਲਾ ਹੋ ਸਕਦਾ ਹੈ। ਢੀਂਡਸਾ ਨੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਹਰ ਫਰੰਟ ‘ਤੇ ਫੇਲ੍ਹ ਦੱਸਦੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਕਾਂਗਰਸ ਨੂੰ ਸੱਤਾ ਵਿਚ ਲਿਆ ਕੇ ਪਛਤਾ ਰਹੇ ਹਨ ਅਤੇ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ।

3 thoughts on “ਆਗਾਮੀ ਲੋਕ ਸਭਾ ਚੋਣਾਂ ਲੜਨ ਦਾ ਇੱਛੁਕ ਨਹੀਂ ਢੀਂਡਸਾ ਪਰਿਵਾਰ !

Leave a Reply

Your email address will not be published. Required fields are marked *