ਇੱਕ ਵਾਰ ਫਿਰ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭੇਜਿਆ ਸਿੱਧੂ ਨੂੰ ਸੱਦਾ !

Uncategorized world

ਪਾਕਿਸਾਨ ਵਲੋਂ ਆਪਣੇ ਦੇਸ਼ ਅੰਦਰ ਕਰਤਾਰਪੁਰ ਕਾਰੀਡੋਰ ਦੇ ਨਿਰਮਾਣ ਪ੍ਰੋਜੈਕਟ ਦੀ ਨੀਂਹ ਰੱਖਣ ਲਈ 28 ਤਾਰੀਕ ਦਾ ਦਿਨ ਮੁਕੱਰਰ ਕੀਤਾ ਗਿਆ ਹੈ। ਇਸ ਕਾਰੀਡੋਰ ਦਾ ਉਦਘਾਟਨ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਕੀਤਾ ਜਾਣਾ ਹੈ ਪਰ ਹੁਣ ਪਾਕਿਸਤਾਨ ਨੇ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਭਾਰਤੀ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਸੱਦਾ ਭੇਜਿਆ ਹੈ। ਇਸ ਸਮਾਗਮ ਵਿਚ ਸਿੱਧੂ ਅਤੇ ਇਮਰਾਨ ਖਾਨ ਕਾਰੀਡਾਰ ਦੀ ਨੀਂਹ ਰੱਖਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਸਿੱਧੂ ਪਾਕਿਸਤਾਨ ਗਏ ਸਨ ਜਿਸ ਦੌਰਾਨ ਪਾਕਿਸਤਾਨੀ ਆਰਮੀ ਚੀਫ ਵਲੋਂ ਕਰਤਾਰਪੁਰ ਕਾਰੀਡੋਰ ਬਨਾਉਣ ਦੀ ਤਜਵੀਜ਼ ‘ਤੇ ਗੱਲਬਾਤ ਕੀਤੀ ਸੀ ਅਤੇ ਇਸ ਫੇਰੀ ਦੌਰਾਨ ਸਿੱਧੂ ਅਤੇ ਬਾਜਵਾ ਦੀ ਜੱਫੀ ਵਿਵਾਦਾਂ ਵਿਚ ਘਿਰ ਗਈ ਸੀ।

3 thoughts on “ਇੱਕ ਵਾਰ ਫਿਰ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭੇਜਿਆ ਸਿੱਧੂ ਨੂੰ ਸੱਦਾ !

Leave a Reply

Your email address will not be published. Required fields are marked *