ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤੀ ਬਾਦਲਾਂ ਨੂੰ ਪੰਥ ‘ਚੋ ਕੱਡਣ ਦੀ ਮੰਗ |

Uncategorized

ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਅੰਮ੍ਰਿਤਸਰ ‘ਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ, ਜਿਸ ‘ਚ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੂੰ ਪੰਥ ‘ਚੋਂ ਛੇਕੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੀਆਂ ਘਟਨਾਵਾਂ ਕਾਰਨ ਸਿੱਖ ਕੌਮ ਦੇ ਦਿਲ ਵਲੂੰਧਰੇ ਗਏ ਹਨ। ਸਿੱਧੂ ਨੇ ਕਿਹਾ ਇਨ੍ਹਾਂ ਘਟਨਾਵਾਂ ਨੂੰ ਸਿੱਖ ਕੌਮ ਰਹਿੰਦੀ ਦੁਨੀਆ ਤੱਕ ਨਹੀਂ ਭੁਲਾ ਸਕੇਗੀ।

ਦੱਸਣਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲਾਂ ਪਰਿਵਾਰ ਨੂੰ ਜਿੰਮੇਵਾਰ ਦੱਸਿਆ ਗਿਆ ਸੀ ਅਤੇ ਇਸ ਤੋਂ ਬਾਅਦ ਪੂਰਾ ਪੰਜਾਬ ਬਾਦਲਾਂ ਤੋਂ ਇਕ ਹੀ ਸਵਾਲ ਦਾ ਜਵਾਬ ਮੰਗ ਰਿਹਾ ਹੈ ਕਿ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ | ਜਿਸ ਦਾ ਹੁਣ ਤੱਕ ਕੋਈ ਜਵਾਬ ਨਹੀਂ ਮਿਲਿਆ ਅਤੇ ਨਵਜੋਤ ਸਿੰਘ ਸਿੱਧੂ ਨੇ ਇਹ ਮੰਗ ਪੱਤਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਬੇਅਦਬੀ ਦੀਆਂ ਘਟਨਾਵਾਂ ‘ਚ ਗੈਰ-ਜ਼ਿੰਮੇਵਾਰਾਨਾ ਵਤੀਰੇ ਕਾਰਨ ਦੋਵਾਂ ਨੂੰ ਪੰਥ ‘ਚੋਂ ਕੱਢਣ ਲਈ ਇਹ ਸ਼ਿਕਾਇਤ ਦਿੱਤੀ ਹੈ।

Leave a Reply

Your email address will not be published. Required fields are marked *