ਪ੍ਰਧਾਨ ਮੰਤਰੀ ਅੱਜ ਆਉਣਗੇ ਮਲੋਟ- ਕਿਸਾਨਾਂ ਤੇ ਮਜਦੂਰਾਂ ਦੀ ਰੈਲੀ ਨੂੰ ਕਰਨਗੇ ਸੰਬੋਧਨ

Agriculture Politics

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਸਾਉਣੀ ਦੀਆਂ ਫ਼ਸਲਾਂ ਦੇ ਖ਼ਰੀਦ ਮੁੱਲ ‘ਚ ਵਾਧੇ ਨੂੰ ਦੇਖਦੇ ਹੋਏ ਸਾਂਝੇ ਤੌਰ ‘ਤੇ ਮਲੋਟ ‘ਚ ਕਰਵਾਈ ਜਾ ਕਿਸਾਨਾਂ ਦੀ ਧੰਨਵਾਦ ਰੈਲੀ ਨੂੰ ਸੰਬੋਧਨ ਕਰਨਗੇ ਜਿਸ ਕਾਰਨ ਪੰਜਾਬ ਪੁਲਿਸ ਨੇ ਮੁਕਤਸਰ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ | ਅੱਜ ਮੁਕਤਸਰ ਵਿਖੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਅਤੇ ਡੀ. ਜੀ. ਪੀ. (ਇੰਟੈਲੀਜੈਂਸ) ਦਿਨਕਰ ਗੁਪਤਾ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | 4 ਜੁਲਾਈ ਨੂੰ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਸਾਉਣੀ ਦੀਆਂ 14 ਫ਼ਸਲਾਂ ਦੇ ਸਮਰਥਨ ਮੁੱਲ ਵਧਾਏ ਸਨ | ਝੋਨੇ ਦੇ ਖ਼ਰੀਦ ਮੁੱਲ ਵਿਚ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਸੀ |

Leave a Reply

Your email address will not be published. Required fields are marked *