ਫਰੀਦਕੋਟ ਪ੍ਰਸ਼ਾਸਨ ਨੇ ‘ਪੋਲ ਖੋਲ ਰੈਲੀ’ ‘ਤੇ ਲਗਾਈ ਰੋਕ ,ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ |

Uncategorized

ਬੇਅਦਬੀ ਮਾਮਲਿਆਂ ‘ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਆਪਣੀ ਖੁੱਸੀ ਹੋਈ ਸਾਖ ਨੂੰ ਬਚਾਉਣ ‘ਚ ਲੱਗੇ ਅਕਾਲੀ ਦਲ ਨੂੰ ਇਕ ਹੋਰ ਝਟਕਾ ਲੱਗਾ ਹੈ। ਫਰੀਦਕੋਟ ‘ਚ 16 ਸਤੰਬਰ ਨੂੰ ਕੀਤੀ ਜਾਣ ਵਾਲੀ ਪੋਲ ਖੋਲ ਰੈਲੀ ਨੂੰ ਪ੍ਰਸ਼ਾਸਨ ਨੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਅਕਾਲੀ ਦਲ ਦੀ ਇਸ ਰੈਲੀ ਦਾ ਲੋਕਾਂ ਵਲੋਂ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਮਾਹੌਲ ਖਰਾਬ ਹੋ ਸਕਦਾ ਹੈ, ਜਿਸ ਦੇ ਚੱਲਦੇ ਪ੍ਰਸ਼ਾਸਨ ਨੇ ਅਕਾਲੀ ਦਲ ਦੀ ਇਸ ਰੈਲੀ ‘ਤੇ ਰੋਕ ਲਗਾ ਦਿੱਤੀ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਪਹਿਲਾਂ ਇਹ ਰੈਲੀ ਕੋਟਕਪੂਰਾ ‘ਚ 15 ਸਤੰਬਰ ਨੂੰ ਕੀਤੀ ਜਾਣੀ ਸੀ ਪਰ ਕੁਝ ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਅਕਾਲੀ ਦਲ ਨੇ ਇਸ ਰੈਲੀ ਲਈ ਜਗ੍ਹਾ ਅਤੇ ਤਾਰੀਖ ਦੋਵੇਂ ਬਦਲ ਦਿੱਤੇ ਸਨ। ਬਾਵਜੂਦ ਇਸ ਦੇ ਸਿੱਖ ਜਥੇਬੰਦੀਆਂ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਅਕਾਲੀ ਦਲ ਦੀ ਇਸ ਰੈਲੀ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਸੀ।

Leave a Reply

Your email address will not be published. Required fields are marked *