5 ਨੌਜਵਾਨ ਪੁਲਿਸ ਨੇ ਲਏ ਹਿਰਾਸਤ ‘ਚ ਲੁਧਿਆਣਾ ਗੈਂਗਰੇਪ ਮਾਮਲੇ ‘ਚ !

Uncategorized

ਪੰਜਾਬ ਨੂੰ ਝੰਜੋੜ ਕੇ ਰੱਖ ਦੇਣ ਵਾਲੇ ਲੁਧਿਆਣਾ ‘ਚ ਹੋਏ ਗੈਂਗਰੇਪ ਦੇ ਮਾਮਲੇ ਵਿਚ ਪੁਲਸ ਨੇ ਸ਼ੱਕ ਦੇ ਆਧਾਰ ‘ਤੇ 5 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਨੌਜਵਾਨਾਂ ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਉਕਤ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਲੇ ਮੁੱਲਾਂਪੁਰ ਦਾਖਾ ਦੇ ਥਾਣੇ ਦੇ ਬਾਹਰ ਇਕੱਠੇ ਹੋ ਗਏ। ਨੌਜਵਾਨਾਂ ਦੇ ਪਰਿਵਾਰਾਂ ਦਾ ਕਹਿਣਾ ਹੈ ਕਿ ਕੁਝ ਸਿਆਸੀ ਲੀਡਰ ਜਾਣ ਬੁੱਝ ਕੇ ਨੌਜਵਾਨਾਂ ਨੂੰ ਇਸ ਮਾਮਲੇ ਵਿਚ ਫਸਾ ਰਹੇ ਹਨ, ਫਿਲਹਾਲ ਪੁਲਸ ਜਾਂਚ ਵਿਚ ਜੁਟੀ ਹੋਈ ਹੈ ਅਤੇ ਹਿਰਾਸਤ ਵਿਚ ਲਏ ਗਏ ਨੌਜਵਾਨਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਦਾਖਾ ਹਲਕੇ ਵਿਚ ਸ਼ਨੀਵਾਰ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਸਮੂਹਿਕ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਥੋਂ ਦੇ ਪਾਸ਼ ਇਲਾਕੇ ਦੇ ਕੁੜੀ-ਮੁੰਡਾ ਸ਼ਨੀਵਾਰ ਰਾਤ ਸਾਢੇ ਅੱਠ ਵਜੇ ਕਾਰ ‘ਚ ਸਵਾਰ ਹੋ ਕੇ ਸਾਊਥ ਸਿਟੀ ਵੱਲ ਨਿਕਲੇ ਸਨ। ਕਾਰ ‘ਚ ਖਾਂਦੇ-ਪੀਂਦੇ ਤੇ ਘੁੰਮਦੇ ਹੋਏ ਇੱਸੋਵਾਲ ਪਿੰਡ ‘ਚ ਸੁੰਨਸਾਨ ਜਗ੍ਹਾ ‘ਤੇ ਪਹੁੰਚ ਗਏ। ਇਸ ਦੌਰਾਨ ਉਥੇ ਦੋ ਮੋਟਰਸਾਈਕਲਾਂ ‘ਤੇ ਸਵਾਰ ਪੰਜ ਨੌਜਵਾਨ ਪਹੁੰਚੇ ਅਤੇ ਇੱਟਾਂ ਮਾਰ ਕੇ ਕਾਰ ਦਾ ਸ਼ੀਸ਼ਾ ਤੋੜ ਦਿੱਤਾ। ਦੋਵਾਂ ਨੂੰ ਜ਼ਬਰਨ ਕਾਰ ‘ਚੋਂ ਖਿੱਚ ਕੇ ਬਾਹਰ ਕੱਢ ਲਿਆ। ਇਸ ਤੋਂ ਬਾਅਦ ਨੌਜਵਾਨ ਦੋਵਾਂ ਨੂੰ ਅਗਵਾ ਕਰਕੇ ਇਕ ਫਾਰਮ ਹਾਊਸ ‘ਚ ਲੈ ਗਏ ਅਤੇ ਉਥੇ ਆਪਣੇ ਹੋਰ ਸਾਥੀਆਂ ਨੂੰ ਬੁਲਾ ਲਿਆ ਅਤੇ ਵਾਰੀ ਵਾਰੀ ਲੜਕੀ ਨਾਲ ਬਲਾਤਕਾਰ ਕੀਤਾ।

ਹੁਣ ਤੁਕ ਪੁਲਸ ਨੇ ਕਾਰਵਾਈ ਕਰਦੇ ਹੋਏ ਇਸ ਮਾਮਲੇ ਵਿਚ ਦੋ ਕਥਿਤ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਦੇ ਨਾਲ ਹੀ ਦਾਖਾ ਥਾਣੇ ਦੇ ਏ. ਐੱਸ. ਆਈ. ਵਿੱਦਿਆ ਰਤਨ ਨੂੰ ਡਿਊਟੀ ਵਿਚ ਕੋਤਾਹੀ ਵਰਤਣ ਦੇ ਚੱਲਦੇ ਸਸਪੈਂਡ ਕਰ ਦਿੱਤਾ ਗਿਆ ਹੈ।