ਬ੍ਰਹਮਪੁਰਾ ਨੇ ਸੁਣਾਈਆਂ ਖਰੀਆਂ – ਖਰੀਆਂ ਬਾਦਲ ਪਰਿਵਾਰ ਨੂੰ !

Uncategorized

ਅਕਾਲੀ ਦਲ ਬਾਦਲ ਤੋਂ ਵੱਖ ਹੋ ਕੇ ਵੱਖਰਾ ਅਕਾਲੀ ਬਣਾਉਣ ਵਾਲੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕ ਵਾਰ ਫਿਰ ਬਾਦਲ ਪਰਿਵਾਰ ਨੂੰ ਲੰਮੇ ਹੱਥੀਂ ਲੈਂਦਿਆਂ ਵੱਡਾ ਸ਼ਬਦੀ ਹਮਲਾ ਕੀਤਾ ਹੈ। ਜਨਰਲ ਜੇ. ਜੇ. ਸਿੰਘ ਨੂੰ ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਵੱਡੀ ਢਾਹ ਲਗਾਈ ਹੈ ਅਤੇ ਉਨ੍ਹਾਂ ਦੀਆਂ ਨੀਤੀਆਂ ਕਾਰਨ ਹੀ ਲੀਡਰ ਅਕਾਲੀ ਦਲ ਤੋਂ ਕਿਨਾਰਾ ਕਰ ਰਹੇ ਹਨ।

ਇਸ ਦੇ ਨਾਲ ਹੀ ਬੀਬੀ ਜਗੀਰ ਅਤੇ ਹੀਰਾ ਸਿੰਘ ਗਾਬੜੀਆ ਵਲੋਂ ਮੌਕਾ ਪ੍ਰਸਤ ਕਹੇ ਜਾਣ ‘ਤੇ ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਸਿਰਫ ਬਾਦਲਾਂ ਕਰਕੇ ਹੀ ਪਾਰਟੀ ਛੱਡੀ ਹੈ। ਇਸ ਦੌਰਾਨ ਬ੍ਰਹਮਪੁਰਾ ਨੇ ਸਾਫ ਕੀਤਾ ਕਿ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਟਕਸਾਲੀ ਆਮ ਆਦਮੀ ਪਾਰਟੀ ਨਾਲ ਗਠਜੋੜ ਨਹੀਂ ਕਰੇਗਾ।