ਕੈਪਟਨ ਦਾ ਤਿੱਖਾ ਹਮਲਾ ਮੋਦੀ ਸਰਕਾਰ ਦੇ ਆਖਰੀ ਬਜਟ ‘ਤੇ!

Uncategorized

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ |’ਤੇ ਜ਼ੋਰਦਾਰ ਹਮਲਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਇਸ ਆਖਰੀ ਬਜਟ ਨੂੰ ‘ਜੁਮਲਾ’ ਕਰਾਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਬਜਟ ‘ਚ ਜਿੱਥੇ ਕਿਸਾਨਾਂ ‘ਤੇ ਬੋਝ ਪਾਇਆ ਗਿਆ ਹੈ, ਉੱਥੇ ਹੀ ਨੌਜਵਾਨਾਂ ਅਤੇ ਆਮ ਜਨਤਾ ਲਈ ਕੋਈ ਐਲਾਨ ਨਹੀਂ ਕੀਤਾ ਗਿਆ। ‘ਜੁਮਲਾ ਸਰਕਾਰ’ ਦੇ ਆਖਰੀ ਬਜਟ ‘ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਇਹ ਚੋਣ ਕੇਂਦਰਿਤ ਬਜਟ ਹੈ, ਜਿਸ ਦਾ ਮਕਸਦ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਗੁੰਮਰਾਹ ਕਰਨਾ ਹੈ।

ਦੱਸ ਦੇਈਏ ਕਿ ਮੋਦੀ ਸਰਕਾਰ ਵਲੋਂ ਸ਼ੁੱਕਰਵਾਰ ਨੂੰ ਆਪਣੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕੀਤਾ ਗਿਆ ਹੈ, ਜਿਸ ਤੋਂ ਬਾਅਦ ਲਗਾਤਾਰ ਵੱਖ-ਵੱਖ ਪਾਰਟੀਆਂ ਅਤੇ ਨੇਤਾਵਾਂ ਦੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ। ਇਸ ਦੌਰਾਨ ਕੈਪਟਨ ਨੇ ਵੀ ਮੋਦੀ ਸਰਕਾਰ ਦੇ ਇਸ ਬਜਟ ‘ਤੇ ਤਿੱਖਾ ਹਮਲਾ ਕੀਤਾ ਹੈ।