ਡਾ. ਅਮਰ ਸਿੰਘ -ਮੋਦੀ ਸਰਕਾਰ ਨੇ ਦੇਸ਼ ਨੂੰ ਦਿਤੇ 5 ਸਾਲ ਸਿਰਫ ਤੇ ਸਿਰਫ ਭਾਸ਼ਣ

Trending

ਕਾਂਗਰਸੀ ਉਮੀਦਵਾਰ ਵੱਲੋਂ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼

ਕਰਤਾਰ ਕੰਪਲੈਕਸ, ਫ਼ਤਹਿਗੜ੍ਹ ਸਾਹਿਬ ਸਥਿਤ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਦਫ਼ਤਰ ਤੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਕਰਦਿਆਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਲਈ ਕਾਂਗਰਸੀ ਉਮੀਦਵਾਰ ਸ. ਅਮਰ ਸਿੰਘ ਨੇ ਕਿਹਾ ਕਿ ਪਿਛਲੇ ਪੰਜ ਸਾਲ ਦੌਰਾਨਾਂ ਕੇਂਦਰ ਦੀ ਮੋਦੀ ਸਰਕਾਰ ਨੇ ਆਪਣੀਆਂ ਫਾਸ਼ੀਵਾਦੀ ਨੀਤੀਆਂ ਨਾਲ ਦੇਸ਼ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਜਿੱਥੇ ਕਿਰਤੀਆਂ ਨੂੰ ਰੋਲ਼ਿਆ ਉਥੇ ਸਰਮਾਏਦਾਰਾਂ ਦੀ ਖੁੱਲ੍ਹ ਕੇ ਮਦਦ ਕੀਤੀ ਹੈ। ਐਨ.ਡੀ.ਏ. ਸਰਕਾਰ ਨੇ ਨੋਟਬੰਦੀ ਵਰਗੇ ਮਾਰੂ ਫ਼ੈਸਲਿਆਂ ਨਾਲ ਅਤੇ ਜੀ.ਐਸ.ਟੀ. ਨੂੰ ਸਹੀ ਢੰਗ ਨਾਲ ਨਾ ਲਾਗੂ ਕਰ ਕੇ ਦੇਸ਼ ਨੂੰ ਬਰਬਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਤਾਂ ਕੇਂਦਰ ਦੀ ਭਾਜਪਾ ਸਰਕਾਰ ਨੇ ਉੱਕਾ ਹੀ ਸਾਰ ਨਹੀਂ ਲਈ।

ਡਾ. ਅਮਰ ਸਿੰਘ ਨੇ ਕਿਹਾ ਕਿ ਜਦੋਂ ਕੇਂਦਰ ਵਿੱਚ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੀ ਤਾਂ ਪੰਜਾਬ ਵਿੱਚ ਅਕਾਲੀ ਦਲ ਭਾਜਪਾ ਦੀ ਸਰਕਾਰ ਸੀ। ਇਸ ਦੇ ਬਾਵਜੂਦ ਕੇਂਦਰ ਸਰਕਾਰ ਪੰਜਾਬ ਨੂੰ ਲਗਾਤਾਰ ਪੈਕੇਜ ਤੇ ਪ੍ਰੋਜੈਕਟ ਦਿੰਦੀ ਰਹੀ।ਪਰ ਮੋਦੀ ਸਰਕਾਰ ਨੇ ਪੈਕੇਜ ਜਾਂ ਪ੍ਰੋਜੈਕਟ ਤਾਂ ਕੀ ਅਲਾਟ ਕਰਨੇ ਸਨ, ਸਗੋਂ ਜੀ.ਐਸ.ਟੀ. ਨੂੰ ਗ਼ੈਰਪੇਸ਼ੇਵਾਰਾਨਾ ਢੰਗ ਨਾਲ ਲਾਗੂ ਕਰ ਕੇ ਸੂਬਿਆਂ ਦਾ ਆਰਥਿਕ ਨੁਕਸਾਨ ਕੀਤਾ ਹੈ। ਅਕਾਲੀ ਦਲ ਭਾਜਪਾ ਦੀਆਂ ਹੀ ਗ਼ਲਤ ਨੀਤੀਆਂ ਕਾਰਨ ਕਰਜ਼ੇ ਦੀ ਪੰਡ ਹੇਠ ਦੱਬੇ ਪੰਜਾਬ ਦੇ ਕਿਸਾਨਾਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਕਰਜ਼ੇ ਪੰਜਾਬ ਦੀ ਕੈਪਟਨ ਸਰਕਾਰ ਨੇ ਆਪਣੇ ਪੱਧਰ ‘ਤੇ ਮੁਆਫ਼ ਕੀਤੇ ਹਨ। ਸੂਬਿਆਂ ਦੀ ਬਾਂਹ ਫੜਨਾ ਹਰ ਕੇਂਦਰ ਸਰਕਾਰ ਦਾ ਫਰਜ਼ ਹੁੰਦਾ ਹੈ ਪਰ ਮੋਦੀ ਸਰਕਾਰ ਨੇ ਆਪਣੀ ਸੰਕੀਰਣ ਤੇ ਫਾਸ਼ੀਵਾਦੀ ਸੋਚ ਕਾਰਨ ਪੰਜਾਬ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਤੇ ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੇ ਸੂਬੇ ਨੂੰ ਆਪਣੇ ਹਾਲ ‘ਤੇ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਛੱਡ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਰਜ਼ੇ ਦੇ ਜਾਲ ਵਿੱਚੋਂ ਪੂਰੀ ਤਰ੍ਹਾਂ ਕੱਢ ਕੇ ਮੁੜ ਖੁਸ਼ਹਾਲ ਸੂਬਾ ਬਨਾਉਣ ਲਈ ਜ਼ਰੂਰੀ ਹੈ ਕਿ ਕੇਂਦਰ ਵਿੱਚ ਕਾਂਗਰਸ ਤੇ ਉਸ ਦੀਆਂ ਹਮਖਿਆਲੀ ਪਾਰਟੀਆਂ ਵਾਲੀ ਸਰਕਾਰ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਲੋਕਾਂ ਨੂੰ ਧਰਮ ਤੇ ਫਿਰਕਿਆਂ ਦੇ ਆਧਾਰ ‘ਤੇ ਵੰਡਣ ਦੀ ਨੀਤੀ ਅਪਣਾਈ ਹੋਈ ਹੈ, ਜਿਸ ਨਾਲ ਦੇਸ਼ ਮਜ਼ਬੂਤ ਨਹੀਂ ਟੋਟੇ ਟੋਟੇ ਹੋਣ ਵੱਲ ਵੱਧ ਰਿਹਾ ਹੈ।

ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਦੀ ਪੰਜਾਬ ਵਿੱਚ 10 ਸਾਲਾਂ ਵਿੱਚ ਸਰਕਾਰ ਨੇ ਇਹਨਾਂ ਨਹੀਂ ਵਿਕਾਸ ਕੀਤਾ ਜਿਨ੍ਹਾਂ ਵਿਕਾਸ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੋ ਸਾਲ ਵਿੱਚ ਕਰ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੇਵਲ ਦਾਅਵੇ ਜਾਂ ਵਾਅਦੇ ਨਹੀਂ ਕਰਦੀ ਸਗੋਂ ਕੰਮ ਕਰ ਕੇ ਵਿਖਾਉਂਦੀ ਹੈ ਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਵਿਕਾਸ ਕਾਰਜਾਂ ਸਦਕਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੋਟਰ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੂੰ ਵੱਡੀ ਜਿੱਤ ਦਿਵਾ ਕੇ ਸੰਸਦ ਵਿੱਚ ਭੇਜਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡਾ. ਅਮਰ ਸਿੰਘ ਨੂੰ ਵੱਧ ਤੋਂ ਵੱਧ ਸਮਰੱਥਨ ਦਿੱਤਾ ਜਾਵੇ। ਇਸ ਮੌਕੇ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ, ਹਲਕਾ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ,ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਹਲਕਾ ਸਾਹਨੇਵਾਲ ਦੀ ਇੰਚਾਰਜ ਸਤਵਿੰਦਰ ਕੌਰ ਬਿੱਟੀ ਤੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਦੇ ਪੀ.ਏ ਰਾਮ ਕ੍ਰਿਸ਼ਨ ਭੱਲਾ ਨੇ ਸੰਬੋਧਨ ਕਰਦਿਆਂ ਡਾ.ਅਮਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਸਾਰੇ ਹਲਕਿਆਂ ਵਿੱਚੋਂ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ।ਇਸ ਮੌਕੇ ਸਾਬਕਾ ਵਿਧਾਇਕ ਗੁਰਚਰਨ ਸਿੰਘ ਬੋਪਾਰਾਏ, ਸਾਬਕਾ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ, ਜ਼ਿਲ੍ਹਾ ਪ੍ਰਧਾਨ ਫਤਹਿਗੜ੍ਹ ਸਾਹਿਬ ਸੁਭਾਸ਼ ਸੂਦ, ਜ਼ਿਲ੍ਹਾ ਪ੍ਰਧਾਨ ਖੰਨਾ ਸੁਖਦੀਪ ਸਿੰਘ ਕਿਸ਼ਨਗੜ੍ਹ, ਮਹਿਲਾ ਕਾਂਗਰਸ ਦੀ ਪ੍ਰਧਾਨ ਨੀਲਮ ਰਾਣੀ, ਰੁਪਿੰਦਰ ਸਿੰਘ ਰਾਜਾ ਗਿੱਲ, ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਅਜਵਿੰਦਰ ਸਿੰਘ ਕਾਲਾ,ਡਾ.ਗੁਰਮੁੱਖ ਸਿੰਘ ਚਹਿਲ ਓ.ਐਂਸ.ਡੀ, ਯੂਥ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਸਿੰਘ ਨੋਨੀ ਜੱਲ੍ਹਾ, ਗੁਰਿੰਦਰਪਾਲ ਸਿੰਘ ਹੈਪੀ, ਸਤਨਾਮ ਸਿੰਘ ਸੋਨੀ, ਰਾਜਿੰਦਰ ਸਿੰਘ ਬਿੱਟੂ, ਪ੍ਰਭਦੀਪ ਸਿੰਘ ਨਾਰੰਗਵਾਲ ਤੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ ‌।