ਪੰਜਾਬ ਕਾਂਗਰਸ ਦੀ ਸਟੇਜ ਤੋਂ ਉਠੇ ਬਗ਼ਾਵਤ ਦੇ ਸੁਰ !

Uncategorized

ਪਿੱਛਲੇ ਮਹੀਨੇ ਹੋਈਆਂ ਪੰਚਾਇਤੀ ਚੋਣਾਂ ‘ਚ ਜਿੱਤ ਹਾਸਲ ਕਰਨ ਵਾਲੇ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁੱਕਾਉਣ ਲਈ ਫਿਰੋਜ਼ਪੁਰ ਵਿਖੇ ਜ਼ਿਲਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ। ਇਸ ਸਮਾਗਮ ‘ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਸ਼ਾਮਲ ਹੋਏ। ਇਸ ਦੌਰਾਨ ਸਟੇਜ ‘ਤੋਂ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਕੈਪਟਨ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਪੰਜਾਬ ‘ਚੋਂ ਪੂਰੀ ਤਰ੍ਹਾਂ ਨਸ਼ਾ ਖਤਮ ਨਹੀਂ ਕੀਤਾ, ਜਿਸ ਕਾਰਨ ਉਹ ਇਸ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਦੇ ਹਨ। ਕਿਉਂਕਿ ਉਹ ਝੂਠੀ ਸਹੁੰ ਚੁੱਕ ਕੇ ਲੋਕਾਂ ਨਾਲ ਧੋਖਾ ਨਹੀਂ ਕਰਨਾ ਚਾਹੁੰਦੇ।
ਦੱਸਣਯੋਗ ਹੈ ਕਿ ਜ਼ੀਰਾ ਨੇ ਪਾਰਟੀ ਦਾ ਬਾਈਕਾਟ ਨਹੀਂ ਕੀਤਾ ਹੈ ਉਨ੍ਹਾਂ ਨੇ ਸਿਰਫ਼ ਪਾਰਟੀ ਲੀਡਰਸ਼ਿਪ ਨੂੰ ਪੁਲਿਸ ਦੁਆਰਾ ਵਰਤੀਆਂ ਜਾ ਰਹੀਆਂ ਲਾਪਰਵਾਹੀਆਂ ਬਾਰੇ ਜਾਣੋ ਕਰਵਾਇਆ ਹੈ |