ਸੂਬੇ ‘ਚ ਕਈ ਥਾਵਾਂ ‘ਤੇ ਭਾਰੀ ਮੀਂਹ ਤੇ ਗੜ੍ਹੇਮਾਰੀ, ਕਿਸਾਨ ਪ੍ਰੇਸ਼ਾਨ !

Agriculture

ਖਰਾਬ ਮੌਸਮ ਦੇ ਚਲਦਿਆਂ ਅੱਜ ਸੂਬੇ ਦੇ ਕੁਝ ਹਿੱਸਿਆਂ ‘ਚ ਗੜੇ ਪਏ। ਜਿਸ ਤੋਂ ਬਾਅਦ ਠੰਡ ਵਧ ਗਈ ਹੈ। ਦੱਸਣਯੋਗ ਹੈ ਕਿ ਬੁੱਧਵਾਰ ਸਵੇਰ ਤੋਂ ਹੀ ਬੱਦਲਵਾਈ ਬਣੀ ਹੋਈ ਸੀ, ਜਿਸ ਕਾਰਨ ਅੱਜ ਸਵੇਰੇ ਕਈ ਥਾਵਾਂ ‘ਤੇ ਭਾਰੀ ਗੜ੍ਹੇਮਾਰੀ ਹੋਈ। ਪਟਿਆਲਾ ਦੇ ਰਾਜਪੁਰਾ ਤੇ ਨਾਭਾ ‘ਚ ਭਾਰੀ ਗੜ੍ਹੇਮਾਰੀ ਦੇਖਣ ਨੂੰ ਮਿਲੀ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਧਰ ਨਾਭਾ ‘ਚ ਅੱਜ ਕਰੀਬ ਸਵੇਰੇ 7: 00 ਵਜੇ ਅਚਾਨਕ ਤੇਜ਼ ਗੜੇਮਾਰੀ ਸ਼ੁਰੂ ਹੋ ਗਈ ਅਤੇ ਉਸ ਦੇ ਬਾਅਦ ਤੇਜ ਮੀਂਹ ਵੀ। ਇਸ ਤੋਂ ਪਹਿਲਾਂ ਪਿਛਲੇ ਕਈ ਦਿਨ ਤੋਂ ਪੈ ਰਹੀ ਠੰਡ ਤੋਂ ਕੁੱਝ ਰਾਹਤ ਮਿਲੀ ਸੀ। ਪਰ ਅੱਜ ਮੀਂਹ ਕਾਰਨ ਠੰਡ ਨੇ ਇੱਕ ਵਾਰ ਫਿਰ ਆਪਣੀ ਲਪੇਟ ਵਿੱਚ ਲੈ ਲਿਆ। ਦੂਜੇ ਪਾਸੇ ਕਿਸਾਨਾਂ ਨੂੰ ਇਸ ਨਾਲ ਭਾਰੀ ਨੁਕਸਾਨ ਚੁੱਕਣਾ ਪੈ ਸਕਦਾ ਹੈ।

ਕਣਕ ਦੀ ਫਸਲ ਨੂੰ ਵਰਖਾ ਕਾਫ਼ੀ ਲਾਭਦਾਇਕ ਹੈ।ਪਰ ਇਸ ਗੜ੍ਹੇਮਾਰੀ ਨਾਲ ਕਣਕ ਦੀ ਫਸਲ ਨੂੰ ਨੁਕਸਾਨ ਹੋਵੇਗਾ। ਮੌਸਮ ਵਿਭਾਗ ਨੇ ਵੀ 2 ਦਿਨ ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਭਵਿੱਖਵਾਣੀ ਕੀਤੀ ਸੀ ਅਤੇ ਅੱਜ ਸਵੇਰੇ ਉਨ੍ਹਾਂ ਦੀ ਭਵਿੱਖਵਾਣੀ ਸੱਚ ਹੋ ਗਈ।ਅਜੇ ਨੁਕਸਾਨ ਦੇ ਅੰਕੜਿਆਂ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਖੇਤੀਬਾੜੀ ਵਿਭਾਗ ਦੁਆਰਾ ਜਾਣਕਾਰੀ ਤੋਂ ਬਾਅਦ ਹੀ ਕਿਸਾਨਾਂ ਦਾ ਹੋਇਆ ਨੁਕਸਾਨ ਦੇ ਬਾਰੇ ਵਿੱਚ ਕੁੱਝ ਕਿਹਾ ਜਾ ਸਕਦਾ ਹੈ। ਤੇਜ ਮੀਂਹ ਤੋਂ ਬਾਅਦ ਸ਼ਹਿਰ ਵਿੱਚ ਬਿਜਲੀ ਵੀ ਬੰਦ ਕਰ ਦਿੱਤੀ ਗਈ ਹੈ।