ਭਗਵੰਤ ਮਾਨ ਤੋਂ ਮੰਗੀ ਮਦਦ ਸੁਖਪਾਲ ਖਹਿਰਾ ਦੇ ਹਲਕੇ ਦੇ ਨੌਜਵਾਨਾਂ ਨੇ !

Uncategorized

ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਵੱਖ ਹੋਏ ਤੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਦੇ ਹਲਕਾ ਭੁਲੱਥ ਦੇ ਨੌਜਵਾਨਾਂ ਨੇ ਖਹਿਰਾ ਦੇ ਵਿਰੋਧੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਮਦਦ ਦੀ ਗੁਹਾਰ ਲਗਾਈ ਹੈ। ਦਰਅਸਲ ਅਮੀਨੀਆ ਦੇਸ਼ ‘ਚ ਫਸੇ ਖਹਿਰਾ ਦੇ ਹਲਕਾ ਭੁਲੱਥ ਦੇ ਤਿੰਨ ਨੌਜਵਾਨਾਂ ਨੇ ਭਗਵੰਤ ਮਾਨ ਨੂੰ ਵੀਡੀਓ ਭੇਜ ਕੇ ਮਦਦ ਦੀ ਅਪੀਲ ਕੀਤੀ ਹੈ। ਵੀਡੀਓ ਵਿਚ ਨੌਜਵਾਨਾਂ ਨੂੰ ਮਾਨ ਨੂੰ ਹੱਡ ਬੀਤੀ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਉਥੋਂ ਦੀ ਪੁਲਸ ਕੋਲ ਵੀ ਸ਼ਿਕਾਇਤ ਕੀਤੀ ਸੀ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ।
ਵਿਦੇਸ਼ਾਂ ਵਿਚ ਫਸੇ ਪੰਜਾਬ ਦੇ ਨੌਜਵਾਨਾਂ ਨੂੰ ਮਦਦ ਲਈ ਪਹਿਲੀ ਪਸੰਦ ਅਕਸਰ ਭਗਵੰਤ ਮਾਨ ਹੀ ਰਹਿੰਦੇ ਹਨ। ਉਹ ਵੀਡੀਓਜ਼ ਭੇਜ ਕੇ ਭਗਵੰਤ ਮਾਨ ਨੂੰ ਮਦਦ ਦੀ ਗੁਹਾਰ ਲਗਾਉਂਦੇ ਹਨ ਅਤੇ ਅਜਿਹੀ ਗੁਹਾਰ ਹੀ ਭੁਲੱਥ ਹਲਕੇ ਦੇ ਇਨ੍ਹਾਂ ਨੌਜਵਾਨਾਂ ਨੇ ਲਗਾਈ ਹੈ। ਉੱਧਰ ਭਗਵੰਤ ਮਾਨ ਨੇ ਇਸ ਵੀਡੀਓ ਦੇ ਮਿਲਣ ਤੋਂ ਬਾਅਦ ਨੌਜਵਾਨਾਂ ਨੂੰ ਮਦਦ ਦਾ ਭਰੋਸਾ ਦਿੱਤਾ ਹੈ। ਇੱਥੇ ਭਗਵੰਤ ਮਾਨ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਵੀ ਲਾਇਆ ਹੈ। ਮਾਨ ਨੇ ਕਿਹਾ ਕਿ ਵਾਰ-ਵਾਰ ਅਜਿਹੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵੀ ਪੰਜਾਬ ਸਰਕਾਰ ਠੱਗ ਏਜੰਟਾਂ ‘ਤੇ ਨਕੇਲ ਨਹੀਂ ਕੱਸ ਰਹੀ। ਜਿਸ ਕਾਰਨ ਨਾ ਸਿਰਫ ਪੰਜਾਬ ਦੇ ਨੌਜਵਾਨ ਬਾਹਰ ਹੋ ਕੇ ਖੱਜਲ ਖੁਆਰ ਹੁੰਦੇ ਹਨ ਸਗੋਂ ਕਈ ਵਾਰ ਤਾਂ ਜਾਨ ਤੋਂ ਵੀ ਹੱਥ ਧੋ ਬੈਠਦੇ ਹਨ।