ਲੋਕ ਸਭਾ ਹਲਕੇ ਤੋਂ ਦਿਲਚਸਪ ਚੋਣ -ਹੁਸ਼ਿਆਰਪੁਰ

Tranding news Trending

2019 ਲੋਕ ਸਭਾ ਚੋਣਾਂ ‘ਚ ਹੁਸ਼ਿਆਰਪੁਰ ਸੰਸਦੀ ਖੇਤਰ ਤੋਂ ਕਾਂਗਰਸ ਵੱਲੋਂ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਿਸ ਦੇ ਨਾਲ ਹੀ ਚੋਣ ਮੈਦਾਨ ‘ਚ ਦਿਲਚਸਪ ਚੋਣ ਦੰਗਲ ਹੋਣ ਦੀ ਸੰਭਾਵਨਾ ਦਿਖਾਈ ਦੇਣ ਲੱਗੀ ਹੈ। ਦੱਸਣਯੋਗ ਹੈ ਕਿ ਡਾ. ਰਾਜ ਕੁਮਾਰ ਐੱਸ. ਸੀ. ਡਿਪਾਰਟਮੈਂਟ ‘ਚ ਚੇਅਰਮੈਨ ਹਨ। ਇਸ ਤੋਂ ਪਹਿਲਾਂ ਵੀ ਡਾ. ਰਾਜ ਕੁਮਾਰ ਵੇਰਕਾ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਦੋ ਵਾਰ ਚੋਣਾਂ ਲੜ ਚੁੱਕੇ ਹਨ। ਡਾ. ਰਾਜ ਕੁਮਾਰ ਵੇਰਕਾ ਨੇ 2010 ‘ਚ ਕਾਂਗਰਸ ‘ਚ ਸ਼ਾਮਲ ਹੋ ਕੇ ਸਿਆਸਤ ‘ਚ ਕਦਮ ਰੱਖਿਆ ਸੀ। ਇਸ ਤੋਂ ਬਾਅਦ ਕਾਂਗਰਸ ਨੇ ਉਨ੍ਹਾਂ ਨੂੰ ਲਗਾਤਾਰ ਦੋ ਵਾਰ 2012 ਅਤੇ 2017 ‘ਚ ਚੋਣ ਮੈਦਾਨ ‘ਚ ਉਤਾਰਿਆ ਸੀ।

ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਡਾ. ਰਵਜੋਤ ਦੇ ਨਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਡਾ. ਰਵਜੋਤ ਨੇ ਕਈ ਹਫ਼ਤਿਆਂ ਤੋਂ ਹਲਕੇ ਦੇ ਵੋਟਰਾਂ ਨਾਲ ਸੰਪਰਕ ਬਣਾਉਂਦਿਆਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਡਾ. ਰਵਜੋਤ ਸਿੰਘ ਨੇ ਕਰੀਬ 5 ਸਾਲ ਪਹਿਲਾਂ ‘ਆਪ’ ਦੀ ਟੋਪੀ ਪਾਈ ਸੀ। ਸਾਲ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਹੁਸ਼ਿਆਰਪੁਰ ਤੋਂ ਡਾ. ਰਵਜੋਤ ਤਗੜੇ ਦਾਅਵੇਦਾਰ ਸੀ ਪਰ ਬਾਅਦ ‘ਚ ਪਾਰਟੀ ਨੇ ਉਨ੍ਹਾਂ ਦੀ ਥਾਂ ਯਾਮਿਨੀ ਗੋਮਰ ‘ਤੇ ਭਰੋਸਾ ਜਤਾਇਆ ਸੀ।

ਇਸੇ ਤਰ੍ਹਾਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਵੀ ਸੇਵਾਮੁਕਤ ਆਈ. ਏ. ਐੱਸ. ਅਧਿਕਾਰੀ ਅਤੇ ਬਸਪਾ ਆਗੂ ਚੌਧਰੀ ਖੁਸ਼ੀ ਰਾਮ ਨੂੰ ਇਸ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਜਦੋਂਕਿ ਹੁਣ ਇਹ ਦੇਖਣਾ ਹੋਵੇਗਾ ਕਿ ਭਾਜਪਾ ਅਤੇ ਅਕਾਲੀ ਦਲ ਟਕਸਾਲੀ ਆਪਣੇ ਕਿਹੜੇ ਉਮੀਦਵਾਰਾਂ ਦਾ ਐਲਾਨ ਕਰਨਗੇ।