ਬਾਦਲ ਦੀ ਨੌਟੰਕੀ ਗ੍ਰਿਫਤਾਰੀ ਦਾ ਬਿਆਨ ਦਾ ਦੇਣਾ : ਔਜਲਾ |

Uncategorized

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਗ੍ਰਿਫਤਾਰੀ ਦਿੱਤੇ ਜਾਣ ਦੇ ਬਿਆਨ ‘ਤੇ ਸਿਆਸਤ ਤੇਜ਼ ਹੋ ਗਈ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਐੱਮ. ਪੀ. ਗੁਰਜੀਤ ਸਿੰਘ ਔਜਲਾ ਨੇ ਇਸ ਨੂੰ ਬਾਦਲ ਦੀ ਨੌਟੰਕੀ ਕਰਾਰ ਦਿੱਤਾ ਹੈ। ਔਜਲਾ ਨੇ ਕਿਹਾ ਕਿ ਬਾਦਲਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਚੁੱਕੀ ਹੈ ਅਤੇ ਪਹਿਲਾਂ ਦੇ ਅਤੇ ਹੁਣ ਦੇ ਪ੍ਰਕਾਸ਼ ਸਿੰਘ ਬਾਦਲ ਵਿਚ ਬਹੁਤ ਫਰਕ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲ ਹੁਕਮ ਦਿੰਦੇ ਸਨ ਅਤੇ ਹੁਣ ਲੋਕਾਂ ਦੇ ਤਰਲੇ ਕੱਢ ਰਹੇ ਹਨ। 

ਇਸ ਦੇ ਨਾਲ ਹੀ ਔਜਲਾ ਨੇ ਸਾਫ ਕੀਤਾ ਹੈ ਕਿ ਜੇਕਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾਂ ਲੜਦੇ ਹਨ ਤਾਂ ਉਹ ਉਨ੍ਹਾਂ ਦਾ ਪੂਰਾ ਸਮਰਥਨ ਕਰਨਗੇ। ਇਸ ਦੌਰਾਨ ਔਜਲਾ ਨੇ ਕਿਹਾ ਕਿ ਸੁਲਤਾਨ ਵਿੰਡ ਇਲਾਕੇ ਵਿਚ ਹੋਏ ਕਿਸਾਨ ਘਪਲੇ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਜਿਹੜਾ ਕੋਈ ਵੀ ਇਸ ਵਿਚ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।