ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮੰਗਿਆ ਬਾਜਵਾ ਨੇ !

Uncategorized

ਨਵਜੋਤ ਸਿੰਘ ਸਿੱਧੂ ਵੱਲੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੂੰ ਆਪਣਾ ‘ ਕੈਪਟਨ ‘ ਮੰਨਣ ਦੇ ਬਿਆਨ ‘ਤੇ ਉਨ੍ਹਾਂ ਦੇ ਸਾਥੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਸਿੱਧੂ ਮੁੱਖ ਮੰਤਰੀ ਨੂੰ ਆਪਣਾ ਕੈਪਟਨ ਨਹੀਂ ਮੰਨਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੀ ਕੈਬਨਿਟ ਵਿੱਚੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇੱਕਲੇ ਸਿੱਧੂ ਦੇ ਹੀ ਨਹੀਂ ਸਗੋਂ ਉਨ੍ਹਾਂ ਦੇ ਅਤੇ ਕੈਪਟਨ ਅਮਰਿੰਦਰ ਸਿੰਘ ਜੀ ਦੇ ਵੀ ਕੈਪਟਨ ਹਨ ਪਰ ਪੰਜਾਬ ਵਿੱਚ ਮੁੱਖ ਮੰਤਰੀ ਹੀ ਉਨ੍ਹਾਂ ਦੇ ਕੈਪਟਨ ਹਨ ,ਜਿਸ ਤਰ੍ਹਾਂ ਸਿੱਧੂ ਵੱਲੋ ਬਿਆਨ ਦਿੱਤਾ ਗਿਆ ਹੈ | ਜੇਕਰ ਪੰਜਾਬ ਵਿੱਚ ਉਹ ਮੁੱਖ ਮੰਤਰੀ ਨੂੰ ਕੈਪਟਨ ਨਹੀਂ ਮੰਨਦੇ ਤਾਂ ਉਨ੍ਹਾਂ ਨੂੰ ਨੈਤਿਕਤਾ ਦੇ ਅਧਾਰ ‘ਤੇ ਪੰਜਾਬ ਦੀ ਕੈਬਨਿਟ ‘ਚੋਂ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਉੱਥੇ ਚਲੇ ਜਾਣਾ ਚਾਹੀਦਾ ਹੈ ਜਿੱਥੇ ਰਾਹੁਲ ਗਾਂਧੀ ਡਿਊਟੀ ਲਗਾਉਂਦੇ ਹਨ |
ਦੱਸਣਯੋਗ ਹੈ ਕਿ ਬੀਤੇ ਦਿਨੀਂ ਕਾਂਗਰਸ ਦੇ ਚੋਣ ਪ੍ਰਚਾਰ ਲਈ ਤੇਲੰਗਾਨਾ ਦੌਰੇ ‘ਤੇ ਗਏ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਪਾਕਿਸਤਾਨੀ ਦੌਰੇ ‘ਤੇ ਕੈਪਟਨ ਅਮਰਿੰਦਰ ਸਿੰਘ ਜੀ ਦੀ ਨਾਰਾਜ਼ਗੀ ਨੂੰ ਲੈ ਕੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਸੀ ਕਿ ‘ਕੌਣ ਕੈਪਟਨ …ਮੇਰਾ ਕੈਪਟਨ ਤਾਂ ਰਾਹੁਲ ਗਾਂਧੀ ਹੈ ‘| ਸਿੱਧੂ ਦੇ ਇਸ ਬਿਆਨ ਤੋਂ ਬਾਅਦ ਵਿਰੋਧੀਆਂ ਵੱਲੋ ਉਨ੍ਹਾਂ ‘ਤੇ ਲਗਾਤਾਰ ਸ਼ਬਦਾਵਲੀ ਹਮਲੇ ਬੋਲੇ ਜਾ ਰਹੇ ਹਨ |

4 thoughts on “ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮੰਗਿਆ ਬਾਜਵਾ ਨੇ !

Leave a Reply

Your email address will not be published. Required fields are marked *