ਹੁਣ ਗੱਲ ਹੋਵੇ ਯੁੱਧ ਦੇ ਮੈਦਾਨ ‘ਚ , ਕ੍ਰਿਕਟਰ ਆਏ ਗੁੱਸੇ ਵਿੱਚ ਪੁਲਵਾਮਾ ਹਮਲੇ ਨੂੰ ਲੈ ਕੇ !

Sports

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ‘ਚ 40 ਤੋਂ ਜ਼ਿਆਦਾ ਸੀ. ਆਰ. ਪੀ. ਐੱਫ. ਦੇ ਜਵਾਨ ਸ਼ਹੀਦ ਹੋ ਗਏ। ਇਸ ‘ਤੇ ਸਾਬਕਾ ਭਾਰਤੀ ਕ੍ਰਿਕਟਰ ਵਰਿੰਦਰ ਸਹਿਵਾਗ ਤੇ ਗੌਤਮ ਗੰਭੀਰ ਬੇਹੱਦ ਗੁੱਸੇ ‘ਚ ਦਿਖਾਈ ਦਿੱਤੇ। ਦੋਵਾਂ ਨੇ ਸੋਸ਼ਲ ਮੀਡੀਆ ‘ਤੇ ਇਸ ਅੱਤਵਾਦੀ ਘਟਨਾ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਜਲਦ ਠੀਕ ਹੋਣ ਦੀ ਦੁਆ ਦਿੱਤੀ। ਅਸਲ ‘ਚ ਦੁਖ ਮਹਿਸੂਸ ਕਰ ਰਿਹਾ ਹਾਂ ਕਿ ਜੰਮੂ-ਕਸ਼ਮੀਰ ‘ਚ ਸਾਡੇ ਸੀ.ਆਰ.ਪੀ.ਐੱਫ. ਦੇ ਜਵਾਨਾਂ ‘ਤੇ ਹਮਲਾ ਕਰਕੇ ਸਾਡੇ ਬਹਾਦਰ ਜਵਾਨਾਂ ਨੂੰ ਸ਼ਹੀਦ ਕੀਤਾ ਹੈ। ਦਰਦ ਬਿਆਨ ਕਰਨ ਲਈ ਮੇਰੇ ਕੋਲ ਕੋਈ ਸ਼ਬਦ ਨਹੀਂ ਹਨ। ਮੈਂ ਉਨ੍ਹਾਂ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਅਰਦਾਸ ਕਰਦਾ ਹਾਂ।

ਹਾਂ, ਵੱਖਵਾਦੀਆਂ ਨਾਲ ਗੱਲ ਕਰਦੇ ਹਾਂ। ਹਾਂ, ਪਾਕਿਸਤਾਨ ਨਾਲ ਵੀ ਗੱਲਬਾਤ ਕਰਦੇ ਹਾਂ ਪਰ ਇਸ ਵਾਰ ਗੱਲਬਾਤ ਟੇਬਲ ‘ਤੇ ਨਹੀਂ ਹੋ ਸਕਦੀ, ਸਗੋਂ ਹੁਣ ਯੁੱਧ ਦੇ ਮੈਦਾਨ ‘ਚ ਹੋਣੀ ਚਾਹੀਦੀ ਹੈ। ਸ੍ਰੀਨਗਰ-ਜੰਮੂ ਹਾਈਵੇ ਬਲਾਸਟ ‘ਚ ਸੀ.ਆਰ.ਪੀ.ਐੱਫ. ਦੇ 40 ਦੇ ਕਰੀਬ ਜਵਾਨ ਸ਼ਹੀਦ ਹੋ ਗਏ।ਵਿਰਾਟ ਕੋਹਲੀ ਨੇ ਲਿਖਿਆ ਕਿ ਉਹ ਪੁਲਵਾਮਾ ਹਮਲੇ ਦੀ ਖਬਰ ਸੁਣ ਕੇ ਸਦਮੇ ਹਨ, ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਜ਼ਖਮੀਆਂ ਦੇ ਜਲਦ ਠੀਕ ਹੋਣ ਲਈ ਅਰਦਾਸ ਵੀ ਕੀਤੀ। ਉਨ੍ਹਾਂ ਲਿਖਿਆ ਕਿ ਉਹ ਪੁਲਵਾਮਾ ਹਮਲੇ ਦੀ ਖਬਰ ਸੁਣ ਕੇ ਬੇਹੱਦ ਦੁਖੀ ਤੇ ਪਰੇਸ਼ਾਨ ਹਨ ਤੇ ਉਨ੍ਹਾਂ ਨੇ ਇਸ ਦੀ ਨਿੰਦਾ ਕੀਤੀ। ਉਨ੍ਹਾਂ ਨੇ ਜਵਾਨਾਂ ਦੇ ਪਰਿਵਾਰਾਂ ਲਈ ਹਮਦਰਦੀ ਜਤਾਈ ਜਿਨ੍ਹਾਂ ਨੇ ਆਪਣੇ ਜੀਵਨ ਦਾ ਬਲਿਦਾਨ ਦਿੱਤਾ।

ਵੀ.ਵੀ.ਐੱਸ. ਲਕਸ਼ਮਣ ਨੇ ਲਿਖਿਆ ਕਿ ਪੁਲਵਾਮਾ ਹਮਲੇ ਦੀ ਖਬਰ ਸੁਣ ਕੇ ਉਨ੍ਹਾਂ ਨੂੰ ਬੇਹੱਦ ਦੁੱਖ ਹੋਇਆ। ਇਸ ਹਮਲੇ ‘ਚ ਸਾਡੇ ਕਈ ਜਵਾਨ ਸ਼ਹੀਦ ਹੋ ਗਏ ਤੇ ਕਈ ਜਵਾਨ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਲਿਖਿਆ ਉਹ ਜ਼ਖਮੀਆਂ ਦੇ ਜਲਦ ਤੋਂ ਜਲਦ ਤੰਦਰੁਸਤ ਹੋਣ ਦੀ ਅਰਦਾਸ ਕਰਦੇ ਹਨ।