ਪਰਨੀਤ ਕੌਰ ਨੇ ਹਰਸਿਮਰਤ ਬਾਦਲ ਨੂੰ ਦਿਖਾਇਆ ਸ਼ੀਸ਼ਾ ਕਰਤਾਰਪੁਰ ਲਾਂਘੇ ‘ਤੇ !

Uncategorized

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਦੀ ਸਰਕਾਰ ਵੇਲੇ ਹੀ ਕਰਤਾਰਪੁਰ ਲਾਂਘੇ ਦੀ ਗੱਲ ਚੱਲ ਰਹੀ ਸੀ। ਪ੍ਰਨੀਤ ਕੌਰ ਨੇ ਕਿਹਾ ਕਿ ਲਾਂਘਾ ਖੁੱਲ੍ਹਣਾ ਨਾ ਕਾਂਗਰਸ ਦੀ ਜਿੱਤ ਹੋਵੇਗੀ ਅਤੇ ਨਾ ਬੀਜੇਪੀ ਦੀ ਸਗੋਂ ਇਹ ਧਰਮ ਦੀ ਜਿੱਤ ਹੋਵੇਗੀ।

ਦਰਅਸਲ, ਹਰਸਿਮਰਤ ਬਾਦਲ ਨੇ ਕਿਹਾ ਸੀ ਕਿ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਕਰਕੇ ਹੀ ਕਰਤਾਰਪੁਰ ਲਾਂਘੇ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਸੀ ਕਿ ਸਰਕਾਰ ਨੇ ਤਾਲਮੇਲ ਸਬੰਧੀ ਫੈਸਲੇ ਕੇਂਦਰ ਨੂੰ ਭੇਜਣ ‘ਚ ਇੱਕ ਮਹੀਨੇ ਦੀ ਦੇਰੀ ਕਰ ਪ੍ਰਾਜੈਕਟ ਲੇਟ ਕਰਵਾਇਆ ਹੈ। ਇਸ ‘ਤੇ ਪ੍ਰਨੀਤ ਕੌਰ ਨੇ ਕਿਹਾ ਕਿ ਅਕਾਲੀ ਦਲ ਕੋਲ ਕਾਂਗਰਸ ‘ਤੇ ਇਲਜ਼ਾਮ ਲਾਉਣ ਤੋਂ ਬਿਨਾਂ ਕੋਈ ਕੰਮ ਬਾਕੀ ਨਹੀਂ ਰਹਿ ਗਿਆ ਹੈ।

ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਪਟਿਆਲਾ ਹਲਕੇ ਤੋਂ ਹੀ ਲੋਕ ਸਭਾ ਚੋਣ ਲੜਨ ਦਾ ਦਾਅਵਾ ਇੱਕ ਵਾਰ ਫਿਰ ਜਤਾਇਆ। ਪਰ ਉਨ੍ਹਾਂ ਅੰਤਮ ਫੈਸਲਾ ਪਾਰਟੀ ਹਾਈ ਕਮਾਂਡ ‘ਤੇ ਛੱਡ ਦਿੱਤਾ ਹੈ।