ਮੁੱਖ ਮੰਤਰੀ ਬਣਨਾ ਚਾਹੁੰਦਾ ਹੈ ਸੁਨੀਲ ਜਾਖੜ : ਸੁਖਬੀਰ ਬਾਦਲ |

Uncategorized

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਫਿਰੋਜ਼ਪੁਰ ਦੇ ਪੀੜਤ ਪਰਿਵਾਰਾਂ ਨਾਲ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਸੁਨੀਲ ਜਾਖੜ ਵੱਲੋਂ ਫਿਰੋਜ਼ਪੁਰ ‘ਚ ਲੋਕਾਂ ‘ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ। ਜਾਖੜ ‘ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸੁਨੀਲ ਜਾਖੜ ਅਬੋਹਰ ਤੋਂ ਚੋਣ ਹਾਰਨ ਕਰਕੇ ਬੌਖਲਾ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੁਨੀਲ ਜਾਖੜ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ।
ਉਨ੍ਹਾਂ ਨੇ ਕਿਹਾ ਕਿ ਫਿਰੋਜ਼ਪੁਰ ਜ਼ਿਲੇ ‘ਚ ਕੋਈ ਹੀ ਕਾਨੂੰਨ ਨਹੀਂ ਹੈ, ਲਗਭਗ ਅਬੋਹਰ ‘ਚ ਕਤਲ ਸਮੇਤ 300 ਦੇ ਕਰੀਬ ਲੋਕਾਂ ‘ਤੇ ਝੂਠੇ ਪਰਚੇ ਦਰਜ ਕੀਤੇ ਗਏ। ਇਸ ਮੌਕੇ ਸੁਖਬੀਰ ਬਾਦਲ ਨੇ ਇਨ੍ਹਾਂ ਸਾਰੇ ਕੇਸਾਂ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ।

ਉਨ੍ਹਾਂ ਨੇ ਕਿਹਾ ਕਿ ਅਬੋਹਰ ‘ਚ ਹਾਲਾਤ ਇਹੋ ਜਿਹੇ ਹੋ ਚੁੱਕੇ ਹਨ ਕਿ ਇਥੋਂ ਪੀੜਤ ਪਰਿਵਾਰ ਪੰਜਾਬ ਛੱਡਣ ਨੂੰ ਤਿਆਰ ਹੋ ਗਏ ਹਨ। ਇਸ ਮੌਕੇ ਪੀੜਤ ਪਰਿਵਾਰਾਂ ਨੇ ਕਿਹਾ ਕਿ ਭਾਜਪਾ ਦੀ ਸਪਰੋਟ ਕਰਨ ਕਰਕੇ ਕਾਂਗਰਸ ਵੱਲੋਂ ਸਾਡੀਆਂ ਜ਼ਮੀਨਾਂ ਵੀ ਹੜੱਪੀਆਂ ਗਈਆਂ ਹਨ। ਸੁਨੀਲ ਜਾਖੜ ਨੇ ਸਾਡੇ ਨਾਲ ਬਹੁਤ ਹੀ ਧੱਕਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ‘ਚ ਪਾਈਆਂ ਗਈਆਂ ਪਟੀਸ਼ਨਾਂ ਨੂੰ ਵਾਪਸ ਲੈਣ ਦਾ ਦਬਾਅ ਬਣਾਇਆ ਜਾ ਰਿਹਾ ਹੈ।