ਅੱਜ ਚੰਡੀਗੜ੍ਹ ਵਿਖੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

Uncategorized

ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਅੱਜ ਪੰਜਾਬ ਸੈਕਟਰੀਏਟ ‘ਚ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ‘ਚ ਬਜਟ ਇਜਲਾਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਕਈ ਅਹਿਮ ਬਿੱਲਾਂ ‘ਤੇ ਵਿਚਾਰ ਚਰਚਾ ਸੰਭਵ ਹੈ।ਉਥੇ ਹੀ ਡੀ. ਏ ਦੀਆਂ ਕਿਸਤਾਂ ਅਤੇ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ‘ਤੇ ਵੀ ਮੋਹਰ ਲੱਗ ਸਕਦੀ ਹੈ।

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 12 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ। ਜਿਸ ਦੌਰਾਨ ਅੱਜ ਹੋਣ ਵਾਲੀ ਮੀਟਿੰਗ ‘ਚ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ‘ਤੇ ਚਰਚਾ ਹੋ ਸਕਦੀ ਹੈ।